ਰਾਮਕਲੀ ਮਹਲਾ ੧ ਦਖਣੀ ਓਅੰਕਾਰ ੴ ਸਤਿਗੁਰ ਪ੍ਰਸਾਦਿ ॥ ਗੁਰਮੁਖਿ ਸਾਚੁ ਸਬਦੁ ਬੀਚਾਰੈ ਕੋਇ ॥ ਗੁਰਮੁਖਿ ਸਚੁ ਬਾਣੀ ਪਰਗਟੁ ਹੋਇ ॥
From Audio Gurbani (Blessed Day) · 00:04:41
Show by Gurjit Singh JHAMPUR
ਰਾਮਕਲੀ ਮਹਲਾ ੧ ਦਖਣੀ ਓਅੰਕਾਰੴ ਸਤਿਗੁਰ ਪ੍ਰਸਾਦਿ ॥ਗੁਰਮੁਖਿ ਸਾਚੁ ਸਬਦੁ ਬੀਚਾਰੈ ਕੋਇ ॥ ਗੁਰਮੁਖਿ ਸਚੁ ਬਾਣੀ ਪਰਗਟੁ ਹੋਇ ॥ ਗੁਰਮੁਖਿ ਮਨੁ ਭੀਜੈ ਵਿਰਲਾ ਬੂਝੈ ਕੋਇ ॥ ਗੁਰਮੁਖਿ ਨਿਜ ਘਰਿ ਵਾਸਾ ਹੋਇ ॥ ਗੁਰਮੁਖਿ ਜੋਗੀ ਜੁਗਤਿ ਪਛਾਣੈ ॥ ਗੁਰਮੁਖਿ ਨਾਨਕ ਏਕੋ ਜਾਣੈ ॥੬੯॥ ਬਿਨੁ ਸਤਿਗੁਰ ਸੇਵੇ ਜੋਗੁ ਨ ਹੋਈ ॥ ਬਿਨੁ ਸਤਿਗੁਰ ਭੇਟੇ ਮੁਕਤਿ ਨ ਕੋਈ ॥ ਬਿਨੁ ਸਤਿਗੁਰ ਭੇਟੇ ਨਾਮੁ ਪਾਇਆ ਨ ਜਾਇ ॥ ਬਿਨੁ ਸਤਿਗੁਰ ਭੇਟੇ ਮਹਾ ਦੁਖੁ ਪਾਇ ॥ ਬਿਨੁ ਸਤਿਗੁਰ ਭੇਟੇ ਮਹਾ ਗਰਬਿ ਗੁਬਾਰਿ ॥ ਨਾਨਕ ਬਿਨੁ ਗੁਰ ਮੁਆ ਜਨਮੁ ਹਾਰਿ ॥੭੦॥ ਗੁਰਮੁਖਿ ਮਨੁ ਜੀਤਾ ਹਉਮੈ ਮਾਰਿ ॥ ਗੁਰਮੁਖਿ ਸਾਚੁ ਰਖਿਆ ਉਰ ਧਾਰਿ ॥ ਗੁਰਮੁਖਿ ਜਗੁ ਜੀਤਾ ਜਮਕਾਲੁ ਮਾਰਿ ਬਿਦਾਰਿ ॥ ਗੁਰਮੁਖਿ ਦਰਗਹ ਨ ਆਵੈ ਹਾਰਿ ॥ ਗੁਰਮੁਖਿ ਮੇਲਿ ਮਿਲਾਏ ਸੋੁ ਜਾਣੈ ॥ ਨਾਨਕ ਗੁਰਮੁਖਿ ਸਬਦਿ ਪਛਾਣੈ ॥੭੧॥ ਸਬਦੈ ਕਾ ਨਿਬੇੜਾ ਸੁਣਿ ਤੂ ਅਉਧੂ ਬਿਨੁ ਨਾਵੈ ਜੋਗੁ ਨ ਹੋਈ ॥ ਨਾਮੇ ਰਾਤੇ ਅਨਦਿਨੁ ਮਾਤੇ ਨਾਮੈ ਤੇ ਸੁਖੁ ਹੋਈ ॥ ਨਾਮੈ ਹੀ ਤੇ ਸਭੁ ਪਰਗਟੁ ਹੋਵੈ ਨਾਮੇ ਸੋਝੀ ਪਾਈ ॥ ਬਿਨੁ ਨਾਵੈ ਭੇਖ ਕਰਹਿ ਬਹੁਤੇਰੇ ਸਚੈ ਆਪਿ ਖੁਆਈ ॥ ਸਤਿਗੁਰ ਤੇ ਨਾਮੁ ਪਾਈਐ ਅਉਧੂ ਜੋਗ ਜੁਗਤਿ ਤਾ ਹੋਈ ॥ ਕਰਿ ਬੀਚਾਰੁ ਮਨਿ ਦੇਖਹੁ ਨਾਨਕ ਬਿਨੁ ਨਾਵੈ ਮੁਕਤਿ ਨ ਹੋਈ ॥੭੨॥ ਤੇਰੀ ਗਤਿ ਮਿਤਿ ਤੂਹੈ ਜਾਣਹਿ ਕਿਆ ਕੋ ਆਖਿ ਵਖਾਣੈ ॥ ਤੂ ਆਪੇ ਗੁਪਤਾ ਆਪੇ ਪਰਗਟੁ ਆਪੇ ਸਭਿ ਰੰਗ ਮਾਣੈ ॥ ਸਾਧਿਕ ਸਿਧ ਗੁਰੂ ਬਹੁ ਚੇਲੇ ਖੋਜਤ ਫਿਰਹਿ ਫੁਰਮਾਣੈ ॥ ਮਾਗਹਿ ਨਾਮੁ ਪਾਇ ਇਹ ਭਿਖਿਆ ਤੇਰੇ ਦਰਸਨ ਕਉ ਕੁਰਬਾਣੈ ॥ ਅਬਿਨਾਸੀ ਪ੍ਰਭਿ ਖੇਲੁ ਰਚਾਇਆ ਗੁਰਮੁਖਿ ਸੋਝੀ ਹੋਈ ॥ ਨਾਨਕ ਸਭਿ ਜੁਗ ਆਪੇ ਵਰਤੈ ਦੂਜਾ ਅਵਰੁ ਨ ਕੋਈ ॥੭੩॥੧॥
More episodes of Audio Gurbani (Blessed Day)
More episodes
- ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥
- ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥
- ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥
- ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥
- ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥
- ਰਾਮਕਲੀ ਮਹਲਾ ੧ ਸਿਧ ਗੋਸਟਿ ੴ ਸਤਿਗੁਰ ਪ੍ਰਸਾਦਿ ॥
- ਗੋਂਡ ਮਹਲਾ ੫ ॥ ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥
- The will of God ਵਾਹਿਗੁਰੂ
- Surat Sabad Sakhi Meri Singi Bajai Lok Sune ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥
- ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥
PodSearch is a free, independent podcast search engine. Read about PodSearch, the privacy policy or contact us.